ਗੁਪਤ ਦਸਤਾਵੇਜ਼ਾਂ ਦੇ ਮਾਮਲੇ ’ਚ ਇਮਰਾਨ ਖਾਨ ਤੋਂ ਅਟਕ ਜੇਲ੍ਹ ’ਚ ਪੁੱਛਗਿੱਛ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਗੁਪਤ ਸੂਚਨਾ ਲੀਕ ਮਾਮਲੇ ਦੇ ਸਿਲਸਿਲੇ ਵਿੱਚ ਅਟਕ ਜੇਲ੍ਹ ’ਚ ਸ਼ਨਿੱਚਰਵਾਰ ਨੂੰ ਸੰਘੀ ਜਾਂਚ ਏਜੰਸੀ ਦੇ ਅਤਿਵਾਦ ਵਿਰੋਧੀ ਅਧਿਕਾਰੀਆਂ ਨੇ ਸਰਕਾਰੀ ਸੀਕਰੇਟਸ ਐਕਟ ਅਧੀਨ ਪੁੱਛਗਿੱਛ ਕੀਤੀ। ਮੀਡੀਆ ‘ਚ ਪ੍ਰਕਾਸ਼ਿਤ ਖਬਰ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਦਾਲਤ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੱਤਰ ਸਾਲਾ ਖਾਨ ਵਰਤਮਾਨ ਵਿੱਚ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਤੋਂ ਪੁੱਛਗਿੱਛ ਅਮਰੀਕਾ ਵਿਚ ਪਾਕਿਸਤਾਨੀ ਦੂਤਾਵਾਸ ਤੋਂ ਇਕ ਗੁਪਤ ਡਿਪਲੋਮੈਟਿਕ ਜਾਣਕਾਰੀ ਦੇ ਲੀਕ ਹੋਣ ਦੇ ਸਬੰਧ ਵਿਚ ਅਧਿਕਾਰਤ ਸੀਕਰੇਟਸ ਐਕਟ ਦੇ ਤਹਿਤ ਮਾਮਲਾ ਦਰਜ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਆਈ ਹੈ।

‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਨੇ ਦੱਸਿਆ ਕਿ ਐਫਆਈਏ ਦੇ ਅੱਤਵਾਦ ਵਿਰੋਧੀ ਵਿੰਗ (ਸੀਟੀਡਬਲਯੂ) ਨੇ ਸ਼ਨੀਵਾਰ ਨੂੰ ਦਸਤਾਵੇਜ਼ ਲੀਕ ਦੇ ਸਬੰਧ ਵਿੱਚ ਅਧਿਕਾਰਤ ਸੀਕਰੇਟਸ ਐਕਟ ਦੇ ਤਹਿਤ ਖਾਨ ਤੋਂ ਪੁੱਛਗਿੱਛ ਸ਼ੁਰੂ ਕੀਤੀ। ਐਫਆਈਏ ਦੀ ਟੀਮ ਨੇ ਪੀਟੀਆਈ ਮੁਖੀ ਤੋਂ ਅਟਕ ਜੇਲ੍ਹ ਵਿੱਚ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ।

Leave a Reply

Your email address will not be published. Required fields are marked *