ਛੇੜਛਾੜ ਤੋਂ ਤੰਗ ਆ ਕੇ 11ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਛੇੜ-ਛਾੜ ਤੋਂ ਤੰਗ ਆ ਕੇ ਨਿਊ ਸੁਭਾਸ਼ ਨਗਰ ’ਚ ਇਕ ਲੜਕੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ | ਮ੍ਰਿਤਕਾ ਦਾ ਨਾਂ ਅਰਪਿਤਾ (17) ਹੈ, ਜੋ 11ਵੀਂ ਜਮਾਤ ਦੀ ਵਿਦਿਆਰਥਣ ਸੀ। ਸੂਚਨਾ ਦੇ ਬਾਅਦ ਥਾਣਾ ਟਿੱਬਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ। ਮ੍ਰਿਤਕਾ ਦੇ ਪਿਤਾ ਬਲਵਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦੋਸ਼ੀ ਨੌਜਵਾਨ ਵਿਸ਼ਾਲ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।


ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ 11ਵੀਂ ਜਮਾਤ ’ਚ ਪੜ੍ਹਦੀ ਸੀ। ਉਕਤ ਦੋਸ਼ੀ ਉਸ ਦੀ ਲੜਕੀ ਨੂੰ ਅਕਸਰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਵਾਰ-ਵਾਰ ਉਸ ’ਤੇ ਵਿਆਹ ਕਰਵਾਉਣ ਲਈ ਦਬਾਅ ਪਾਉਂਦਾ ਸੀ। ਇਸ ਤੋਂ ਤੰਗ ਆ ਕੇ ਉਸ ਦੀ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਹੁਣ ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *