ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕੌਲਤੇ ਭਰਾ ਸੀ ਮ੍ਰਿਤਕ ਨੌਜਵਾਨ

ਬੀਤੀ ਰਾਤ ਪਿੰਡ ਸਿੰਘਪੁਰਾ ਵਿਖੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਸੁਰਜਨ ਸਿੰਘ, ਬਲਵਿੰਦਰ ਸਿੰਘ ਸਾਬਕਾ ਮੈਂਬਰ, ਰਣਜੀਤ ਸਿੰਘ ਸਾਬਕਾ ਮੈਂਬਰ, ਹਰਪਾਲ ਸਿੰਘ, ਰਾਜਵੀਰ ਸਿੰਘ, ਹੰਸਾ ਸਿੰਘ, ਪਰਮਜੀਤ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਾਡੇ ਪਿੰਡ ਵਿਚ ਨਸ਼ਾ ਬਹੁਤ ਵੱਡੀ ਪੱਧਰ ’ਤੇ ਵਿਕ ਰਿਹਾ ਹੈ ਅਤੇ ਕਈ ਨੌਜਵਾਨਾਂ ਦੀਆਂ ਪਹਿਲਾਂ ਨਸ਼ੇ ਕਾਰਨ ਮੌਤਾਂ ਹੋ ਚੁੱਕੀਆਂ ਹਨ ਅਤੇ ਅੱਜ ਸਾਡੇ ਹੀ ਪਿੰਡ ਦੇ ਦੋ ਭੈਣਾਂ ਦੇ ਇਕਲੌਤੇ ਭਰਾ ਮਨੀਪਾਲ ਸਿੰਘ ਪੁੱਤਰ ਕੁਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਦੀ ਮਾਤਾ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਇਸਦੇ ਪਿਤਾ ਕੁਲਜੀਤ ਸਿੰਘ ਨੇ ਬੱਚਿਆਂ ਨੂੰ ਬੜੀ ਮੁਸ਼ਕਿਲ ਨਾਲ ਪਾਲਿਆ ਸੀ, ਪਰ ਅੱਜ ਨਸ਼ੇ ਦੀ ਦੈਂਤ ਨੇ ਇਸਦੇ ਨੌਜਵਾਨ ਪੁੱਤਰ ਨੂੰ ਸਦਾ ਦੀ ਨੀਂਦ ਸੁਅਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਸ ਸੀਖਾਂ ਪਿੱਛੇ ਬੰਦ ਨਹੀਂ ਕਰਦੀ, ਓਨੀਂ ਦੇਰ ਤੱਕ ਮ੍ਰਿਤਕ ਮਨੀਪਾਲ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *