ਪਾਕਿ ਦੀ ਨੈਸ਼ਨਲ ਅਸੈਂਬਲੀ 9 ਅਗਸਤ ਨੂੰ ਭੰਗ ਕਰ ਦਿੱਤੀ ਜਾਏਗੀ : ਸ਼ਹਿਬਾਜ਼ ਸ਼ਰੀਫ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਗੱਠਜੋੜ ਦੇ ਭਾਈਵਾਲਾਂ ਨੂੰ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਤਿੰਨ ਦਿਨ ਪਹਿਲਾਂ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ਵਿਚ ਆਮ ਸਥਿਤੀ ਬਹਾਲ ਕਰਨ ਲਈ ਤਿਆਰੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਸੱਤਾਧਾਰੀ ਸਹਿਯੋਗੀਆਂ ਲਈ ਆਯੋਜਿਤ ਰਾਤ ਦੇ ਖਾਣੇ ’ਤੇ ਸ਼ਰੀਫ ਨੇ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਇਕ ਨੋਟੀਫਿਕੇਸ਼ਨ ਭੇਜਣ ਦੀ ਯੋਜਨਾ ਬਣਾ ਰਹੇ ਹਨ ਅਤੇ ਜਿਵੇਂ ਹੀ ਰਾਸ਼ਟਰਪਤੀ ਇਸ ’ਤੇ ਦਸਤਖਤ ਕਰਨਗੇ, ਨੈਸ਼ਨਲ ਅਸੈਂਬਲੀ ਦੇ ਲੋਅਰ ਸੈਸ਼ਨ ਨੂੰ ਭੰਗ ਕਰ ਦਿੱਤਾ ਜਾਵੇਗਾ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਪਾਰਟੀ ਦੇ ਚੇਅਰਮੈਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼ਰੀਫ ਨੇ ਵਾਰ-ਵਾਰ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦੇਵੇਗੀ ਅਤੇ ਚੋਣ ਕਮਿਸ਼ਨ ਸੰਵਿਧਾਨ ਦੀਆਂ ਵਿਵਸਥਾਵਾਂ ਦੇ ਤਹਿਤ ਆਮ ਚੋਣਾਂ ਕਰਵਾਉਣ ਦੀ ਮੰਗ ਕਰੇਗਾ।

ਜੇਕਰ ਰਾਸ਼ਟਰਪਤੀ ਕਿਸੇ ਕਾਰਨ ਕਰ ਕੇ ਦਸਤਖਤ ਨਹੀਂ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਦੀ ਸੂਚਨਾ ਮਿਲਣ ਦੇ 48 ਘੰਟਿਆਂ ਬਾਅਦ 342 ਮੈਂਬਰੀ ਵਿਧਾਨ ਸਭਾ ਆਪਣੇ-ਆਪ ਭੰਗ ਹੋ ਜਾਵੇਗੀ। ਜੇਕਰ ਅਜਿਹਾ ਹੁੰਦਾ ਹੈ, ਤਾਂ ਦੇਸ਼ ਵਿਚ 90 ਦਿਨਾਂ ਦੇ ਅੰਦਰ ਆਮ ਚੋਣਾਂ ਕਰਾਉਣੀਆਂ ਪੈਣਗੀਆਂ ਕਿਉਂਕਿ ਪਾਕਿਸਤਾਨੀ ਸੰਸਦ ਦੀ ਮਿਆਦ 12 ਅਗਸਤ ਨੂੰ ਖਤਮ ਹੋਣ ਵਾਲੀ ਹੈ। ਸੰਵਿਧਾਨ ਦੀ ਵਿਵਸਥਾ ਦੇ ਤਹਿਤ ਨੈਸ਼ਨਲ ਅਸੈਂਬਲੀ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ 60 ਦਿਨਾਂ ਦੇ ਅੰਦਰ ਆਮ ਚੋਣਾਂ ਕਰਾਉਣੀਆਂ ਹੁੰਦੀਆਂ ਹਨ, ਪਰ ਜੇਕਰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਵਿਧਾਨ ਸਭਾ ਭੰਗ ਹੋ ਜਾਂਦੀ ਹੈ, ਤਾਂ ਇਸ ਮਿਆਦ ਨੂੰ 90 ਦਿਨਾਂ ਤੱਕ ਵਧਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *