ਫ੍ਰੀ ਬਿਜਲੀ ਤੇ ਇੱਕ ਵਾਰ ਫੇਰ ਮਾਨ ਸਰਕਾਰ ਦਾ ਨਵਾਂ ਫੈਂਸਲਾ,ਹੁਣ ਤੁਹਾਨੂੰ ਦੇਣਾ ਪਵੇਗਾ ਪੂਰਾ ਬਿੱਲ

ਲੋਕਾਂ ਨੂੰ ਬਿਜਲੀ ਦਾ ਬਿੱਲ ਮੁਆਫ ਕਰਨ ਦੀ ਗੱਲ ਮਾਨ ਸਰਕਾਰ ਵੱਲੋ ਆਖੀ ਗਈ ਸੀ । ਜਿਸ ‘ਚਇੱਕ ਮਹੀਨੇ ਦੇ 300 ਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਕੀਤੇ ਗਏ ਸਨ ।ਆਮ ਆਦਮੀ ਪਾਰਟੀ ਨੇ ਲੋਕਾਂ ਦੇ ਹਿੱਤ ਲਈ ਇਹ ਫੈਂਸਲਾ ਲਿਆ ਸੀ ਸਰਕਾਰ ਬਣਨ ‘ਤੇ ਚੋਣ ਵਾਅਦਾ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ 300 ਯੂਨਿਟ ਪ੍ਰਤੀ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਸੀ। ਬੀਤੇ ਮਹੀਨੇ ਬਹੁਤ ਸਾਰੇ ਲੋਕਾਂ ਦਾ ਬਿੱਲ ਜ਼ੀਰੋ ਆਇਆ ਹੈ, ਜਿਸ ਨਾਲ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਹੁਣ ਇਕ ਸਰਕੁਲਰ ਰਾਹੀਂ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ 7 ਤੋਂ 10 ਕਿਲੋਵਾਟ ਲੋਡ ਦੇ 50 ਲੱਖ ਦੇ ਕਰੀਬ ਖ਼ਪਤਕਾਰਾਂ ਦਾ ਬਿਜਲੀ ਬਿੱਲ ਹਰ ਮਹੀਨੇ ਆਵੇਗਾ। ਘਰੇਲੂ ਸਪਲਾਈ ਅਤੇ ਗੈਰ ਘਰੇਲੂ ਸਪਲਾਈ ਨੂੰ ਪਹਿਲਾਂ 2 ਮਹੀਨੇ ਦਾ ਬਿੱਲ ਆਉਂਦਾ ਸੀ। ਹੁਣ ਪਾਵਰਕਾਮ ਮੈਨੇਜਮੈਂਟ ਪੰਜਾਬ ਦੇ ਸਾਰੇ ਡੀ.ਐੱਸ ਅਤੇ ਐੱਨ.ਆਰ.ਐੱਸ. ਕਨੈਕਸ਼ਨ ਦੀ ਹਰ ਮਹੀਨੇ ਰਿਿਡੰਗ ਲੈ ਕੇ ਬਿੱਲ ਭੇਜਿਆ ਜਾਵੇਗਾ।ਦੱਸ ਦੇਈਏ ਕਿ ਇਸ ਸਰਕੁਲਰ ਦੇ ਜਾਰੀ ਹੋਣ ਨਾਲ ਖ਼ਪਤਕਾਰਾਂ ਨੂੰ ਫ਼ਾਇਦਾ ਵੀ ਹੋਵੇਗਾ।

ਪਹਿਲਾਂ 2 ਮਹੀਨੇ ਦਾ ਬਿੱਲ ਆਉਣ ’ਤੇ ਖ਼ਪਤਕਾਰਾਂ ਦੇ ਬਿਜਲੀ ਦੇ ਯੂਨਿਟ ਵੀ ਜ਼ਿਆਦਾ ਵਧਦੇ ਸਨ ਅਤੇ ਬਿੱਲ ਉਸੇ ਦੇ ਹਿਸਾਬ ਨਾਲ ਆਉਂਦਾ ਸੀ। ਹੁਣ ਹਰ ਮਹੀਨੇ ਬਿੱਲ ਆਉਣ ਨਾਲ ਖ਼ਪਤਕਾਰਾਂ ਨੂੰ ਇਸ ਪਾਸਿਓਂ ਰਾਹਤ ਵੀ ਮਿਲੇਗੀ, ਕਿਉਂਕਿ ਬਿਜਲੀ ਯੂਨਿਟ ਵੀ ਘੱਟ ਬਲਣਗੇ ਤੇ ਯੂਨਿਟ ਦੇ ਰੇਟ ਦੇ ਹਿਸਾਬ ਨਾਲ ਬਿੱਲ ਵੀ ਘੱਟ ਆਵੇਗਾ।ਇਸ ਨਾਲ ਜਿੱਥੇ ਕਈ ਲੋਕਾਂ ਨੂੰ ਲਾਭ ਹੋਵੇਗਾ ਉੱਤੇ ਹੀ ਕੁੱਝ ਕੁ ਨੂੰ ਇਸ ਦਾ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ

Leave a Reply

Your email address will not be published. Required fields are marked *