ਮਾਣਹਾਨੀ ਮਾਮਲੇ ’ਚ ਅਦਾਲਤ ਨੇ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਗੁਜਰਾਤ ’ਚ ਅਹਿਮਦਾਬਾਦ ਦੀ ਇਕ ਸੈਸ਼ਨ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ’ਚ ਉਨ੍ਹਾਂ ਨੇ ਆਪਣੇ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ’ਚ ਸੁਣਵਾਈ ’ਤੇ ਅੰਤਰਿਮ ਰੋਕ ਲਾਉਣ ਦੀ ਬੇਨਤੀ ਕੀਤੀ ਸੀ।


ਸੈਸ਼ਨ ਜੱਜ ਏ. ਜੇ. ਕਨਾਨੀ ਅਦਾਲਤ ਨੇ ਮੈਟਰੋਪੋਲੀਟਨ ਅਦਾਲਤ ’ਚ ਚੱਲ ਰਹੇ ਅਪਰਾਧਿਕ ਮਾਣਹਾਨੀ ਕੇਸ ਦੀ ਸੁਣਵਾਈ ‘ਤੇ ਅੰਤਰਿਮ ਰੋਕ ਲਗਾਉਣ ਦੀ ਮੰਗ ਕਰਨ ਵਾਲੀ ‘ਆਪ’ ਆਗੂਆਂ ਦੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ। ਇਹ ਕੇਸ ਗੁਜਰਾਤ ਯੂਨੀਵਰਸਿਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦੇ ਸਬੰਧ ’ਚ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ ਦਿੱਤੇ ‘ਵਿਅੰਗਾਤਮਕ” ਅਤੇ “ਅਪਮਾਨਜਨਕ” ਬਿਆਨਾਂ ਨੂੰ ਲੈ ਕੇ ਦਾਇਰ ਕੀਤਾ ਸੀ।

Leave a Reply

Your email address will not be published. Required fields are marked *