ਮੂਸੇਵਾਲਾ ਦੇ ਪਿਤਾ ਦੇ ਭਾਵੁਕ ਕਰ ਦੇਣ ਵਾਲੇ ਬੋਲ

ਸਿੱਧੂ ਮੂਸੇਵਾਲਾ ਲੋਕਾਂ ਦੇ ਦਿਲਾਂ ‘ਚੋਂ ਨਹੀਂ ਨਿਕਲ ਰਿਹਾ ।ਹਰ ਕੋਈ ਸਿੱਧੂ ਨੂੰ ਇਨਸਾਫ ਦਵਾਉਣ ਦੀ ਮੰਗ ਕਰ ਰਿਹਾ ਹੈ ।ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੂਰੇ 5 ਮਹੀਨੇ ਬੀਤ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੀ ਮੌਤ ਦਾ ਇਨਸਾਫ਼ ਨਹੀਂ ਮਿਿਲਆ। ਅਜਿਹੇ ‘ਚ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਵੇਖ ਕੇ ਲੱਗਦਾ ਹੈ ਕਿ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਜਾਣ ਦੇ ਸਦਮੇਂ ‘ਚੋਂ ਹਾਲੇ ਤੱਕ ਉੱਭਰ ਨਹੀਂ ਪਾਏ। ਉਹ ਆਪਣੇ ਪੁੱਤਰ ਨੂੰ ਇਨਸਾਫ਼

ਦਿਲਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।ਦੱਸ ਦਈਏ ਕਿ ਬਲਕੌਰ ਸਿੰਘ ਸਿੱਧੂ ਨੇ ਆਪਣੇ ਇੰਸਾਟਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਮਰਹੂਮ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ ਉਸ ਸਮੇਂ ਦੀ ਹੈ ਜਦੋਂ ਸਿੱਧੂ ਕੈਨੇਡਾ ‘ਚ ਰਹਿੰਦਾ ਸੀ। ਇਸ ਤਸਵੀਰ ਨੂੰ ਉਨ੍ਹਾਂ ਨੂੰ ਪੋਸਟ ਕਰਦੇ ਹੋਏ ਲਿਿਖਆ ਹੈ ‘#JusitceForiSdhuMooseWala’[ ਇਸ ਪੋਸਟ ‘ਤੇ ਕਲਾਕਾਰ ਤੇ ਪ੍ਰਸ਼ੰਸਕ ਲਗਾਤਾਰ ਕੁਮੈਂਟ ਕਰਕੇ ਸਿੱਧੂ ਦੀ ਮੌਤ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।ਦੱਸਣਯੋਗ ਹੈ

ਬਲਕੌਰ ਸਿੰਘ ਸਿੱਧੂ ਨੇ ਪੰਜਾਬ ਪੁਲਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਿਲਆ ਤਾਂ ਉਹ ਆਪਣੀ ਢੀ੍ਰ ਵਾਪਸ ਲੈ ਲੈਣਗੇ ਅਤੇ ਉਸ ਤੋਂ ਬਾਅਦ ਦੇਸ਼ ਛੱਡ ਦੇਣਗੇ। ਉਨ੍ਹਾਂ ਨੇ ਇੱਕ ਵਾਰ ਫਿਰ ਮਾਨ ਸਰਕਾਰ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਹਨ।ਉਹਨਾਂ ਸਰਕਾਰ ਤੋ ਮੰਗ ਕੀਤੀ ਕਿ ਜਲਦੀ ਤੋ ਜਲਦੀ ਮੇਰੇ ਪੁੱਤ ਨੂੰ ਇਨਸਾਫ ਦੇ ਦਿਓ

Leave a Reply

Your email address will not be published. Required fields are marked *