ਰੱਖੜੀ ਦਾ ਤਿਉਹਾਰ ਮਨਾ ਕੇ ਪਰਤ ਰਹੀਆਂ 2 ਭੈਣਾਂ ਨਾਲ ਸਮੂਹਿਕ ਜਬਰ-ਜ਼ਨਾਹ, 10 ਮੁਲਜ਼ਮ ਗ੍ਰਿਫ਼ਤਾਰ

ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ’ਚ 2 ਭੈਣਾਂ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ਵਿਚ ਪੁਲਸ ਨੇ ਇਕ ਸਥਾਨਕ ਭਾਜਪਾ ਨੇਤਾ ਦੇ ਪੁੱਤਰ ਪੂਨਮ ਠਾਕੁਰ ਸਣੇ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਦੋਵੇਂ ਭੈਣਾਂ ਰੱਖੜੀ ਦਾ ਤਿਉਹਾਰ ਮਨਾ ਕੇ ਵਾਪਸ ਆ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਮੰਦਰ ਹਸੌਦ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਾਨਸੋਜ ਨੇੜੇ ਵੀਰਵਾਰ ਰਾਤ ਨੂੰ ਵਾਪਰੀ। ਰਾਏਪੁਰ ਦੇ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਪ੍ਰਸ਼ਾਂਤ ਅਗਰਵਾਲ ਨੇ ਦੱਸਿਆ ਕਿ 19 ਅਤੇ 16 ਸਾਲ ਦੀਆਂ ਦੋ ਭੈਣਾਂ ਨੇ ਬੀਤੀ ਰਾਤ ਕਰੀਬ 1 ਵਜੇ ਮੰਦਰ ਹਸੌਦ ਥਾਣੇ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।

ਸ਼ਿਕਾਇਤ ਮੁਤਾਬਕ ਦੋਵੇਂ ਭੈਣਾਂ ਮੋਟਰਸਾਈਕਲ ’ਤੇ ਇਕ ਵਿਅਕਤੀ ਨਾਲ ਤੁਮਗਾਂਵ ਤੋਂ ਰਾਏਪੁਰ ਵਾਪਸ ਆ ਰਹੀ ਸੀ ਤਾਂ ਪਿੰਡ ਭਾਨਸੋਜ ਨੇੜੇ 3 ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਉਨ੍ਹਾਂ ਕੋਲੋਂ ਨਕਦੀ ਅਤੇ ਮੋਬਾਈਲ ਫੋਨ ਖੋਹ ਲਏ, ਫਿਰ ਬਾਕੀ 7 ਮੁਲਜ਼ਮ ਚਾਰ ਮੋਟਰਸਾਈਕਲਾਂ ’ਤੇ ਉਥੇ ਆਏ, ਜਿਸ ਤੋਂ ਬਾਅਦ ਉਹ ਸਾਰੇ ਦੋਹਾਂ ਭੈਣਾਂ ਨੂੰ ਮੁੱਖ ਸੜਕ ਤੋਂ ਦੂਰ ਕਿਸੇ ਇਕਾਂਤ ਥਾਂ ’ਤੇ ਲੈ ਗਏ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ।

Leave a Reply

Your email address will not be published. Required fields are marked *