ਸੀ. ਬੀ. ਆਈ. ਨੇ ਚੰਡੀਗੜ੍ਹ ’ਚ ਮੁੱਖ ਸਵੱਛਤਾ ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ, 1 ਲੱਖ ਦੀ ਰਿਸ਼ਵਤ ਲੈਣ ਦਾ ਦੋਸ਼

ਸੀ. ਬੀ. ਆਈ. ਨੇ ਚੰਡੀਗੜ੍ਹ ਦੇ ਇਕ ਮੁੱਖ ਸਵੱਛਤਾ ਇੰਸਪੈਕਟਰ ਨੂੰ ਇਕ ਜੂਨੀਅਰ ਸਵੱਛਤਾ ਇੰਸਪੈਕਟਰ ਦੀ ਬਹਾਲੀ ਲਈ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਇਸ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਚੰਦਰਮੋਹਨ ਅਤੇ ਸਿਹਤ ਆਬਜ਼ਰਵਰ ਸੰਦੀਪ ਧਨਖੜ ਨੂੰ ਗ੍ਰਿਫਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਗ੍ਰਿਫਤਾਰ ਦੋਵਾਂ ਦੋਸ਼ੀਆਂ ਨੂੰ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ, ਜਿਸ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਸੀ. ਬੀ. ਆਈ. ਦੇ ਇਕ ਬੁਲਾਰੇ ਨੇ ਕਿਹਾ ਕਿ ਕੇਂਦਰ ਸ਼ਾਸਿਤ ਸੂਬਾ ਚੰਡੀਗੜ੍ਹ ਦੇ ਇਕ ਮੁੱਖ ਸਵੱਛਤਾ ਇੰਸਪੈਕਟਰ ਖਿਲਾਫ ਇਕ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਹ ਦੋਸ਼ ਲਾਇਆ ਗਿਆ ਸੀ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਬਹਾਲ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਸਵੱਛਤਾ ਇੰਸਪੈਕਟਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਕਿਉਂਕਿ ਉਹ ਇਕ ਹਾਦਸੇ ਕਾਰਨ ਦਫਤਰ ਵਿਚ ਹਾਜ਼ਰ ਨਹੀਂ ਹੋ ਸਕਿਾ ਸੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਨੇ ਦੋਵਾਂ ਦੋਸ਼ੀਆਂ ਦੇ ਕੰਪਲੈਕਸਾਂ ਦੀ ਤਲਾਸ਼ੀ ਦੌਰਾਨ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ।

Leave a Reply

Your email address will not be published. Required fields are marked *