ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ

ਲੁਧਿਆਣਾ : 80-90 ਦੇ ਦਹਾਕੇ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਲੁਧਿਆਣਾ ਵਿਖੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ। ਇਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮੌਤ ਦੀ ਅਫ਼ਵਾਹ ਵੀ ਫੈਲੀ ਸੀ ਪਰ ਉਨ੍ਹਾਂ ਦੇ ਪੁੱਤਰ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਇਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਸੀ।

ਸੁਰਿੰਦਰ ਛਿੰਦਾ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੇ ਦਿਹਾਂਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Leave a Reply

Your email address will not be published. Required fields are marked *