ਅੰਮ੍ਰਿਤਸਰ ’ਚ ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ

ਸਥਾਨਕ ਸ਼ਹਿਰ ਅਜਨਾਲਾ ਦੀ ਵਾਰਡ ਨੰਬਰ 13 ’ਚ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਿਟਾਇਰਡ ਅਧਿਆਪਕਾ ਕੁਮਾਰੀ ਬਿਮਲਾ ਅੱਜ ਦੁਪਹਿਰ ਸਮੇਂ ਇਕੱਲੀ ਆਪਣੇ ਘਰ ਵਿਚ ਮੌਜੂਦ ਸੀ।

ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ’ਚ ਦਾਖ਼ਲ ਹੋਏ ਤੇ ਉਸ ਦਾ ਕਤਲ ਕਰ ਦਿੱਤਾ। ਉਹ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹੁਣ ਤੋਂ ਇਲਾਵਾ ਘਰ ਦੇ ਹੋਰ ਸਾਮਾਨ ਦੀ ਫਰੋਲਾ-ਫਰਾਲੀ ਕਰ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *