ਬਰਸਾਤ ਦੇ ਮੌਸਮ ’ਚ ਫੈਲਦੀਆਂ ਬਿਮਾਰੀਆਂ ਤੋਂ ਇੰਝ ਕਰੋ ਬਚਾਅ

ਬਰਸਾਤ ਦੇ ਮੌਸਮ ’ਚ ਤਾਪਮਾਨ ’ਚ ਭਾਰੀ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ। ਇਸ ਨਾਲ ਸਰੀਰ ਬੈਕਟੀਰੀਆ ਤੇ ਵਾਇਰਲ ਹਮਲੇ ਲਈ ਅਤਿ ਸੰਵੇਦਨਸ਼ੀਲ ਹੋ ਜਾਂਦਾ ਹੈ ਤੇ ਵਿਅਕਤੀ ਨੂੰ ਸਰਦੀ ਜ਼ੁਕਾਮ, ਬੁਖ਼ਾਰ ਤੇ ਢਿੱਡ ਦੇ ਰੋਗ ਹੋਣ ਦਾ ਡਰ ਬਣਿਆ ਰਹਿੰਦਾ ਹੈ। ਅਜਿਹੇ ਮੌਸਮ ’ਚ ਤੰਦਰੁਸਤ ਰਹਿਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਨ ਦੀ ਲੋੜ ਹੁੰਦੀ ਹੈ। ਬਰਸਾਤੀ ਮੌਸਮ ਸਾਨੂੰ ਸਭ ਨੂੰ ਬਹੁਤ ਚੰਗਾ ਲੱਗਦਾ ਹੈ ਪਰ ਇਹ ਮੌਸਮ ਆਪਣੇ ਨਾਲ ਕਾਫ਼ੀ ਸਰੀਰਕ ਸਮੱਸਿਆਵਾਂ ਲੈ ਕੇ ਆਉਂਦਾ ਹੈ। ਇਸ ਮੌਸਮ ’ਚ ਕੁਝ ਖ਼ਾਸ ਕਿਸਮ ਦੇ ਬੈਕਟੀਰੀਆ ਤੇ ਵਾਇਰਸ ਵਧੇਰੇ ਕਾਰਜਸ਼ੀਲ ਹੋ ਜਾਂਦੇ ਹਨ, ਜੋ ਸਾਨੂੰ ਬਿਮਾਰ ਕਰ ਸਕਦੇ ਹਨ।

ਜਾਣੋ ਬਚਾਅ ਦੇ ਢੰਗ
ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿਓ
ਸਰੀਰ ਨੂੰ ਪੂਰੀ ਤਰ੍ਹਾਂ ਢਕ ਕੇ ਰੱਖੋ
ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ
ਬਾਜ਼ਾਰੀ ਖਾਣ ਵਾਲੀਆਂ ਚੀਜ਼ਾਂ ਦੇ ਇਸਤੇਮਾਲ ਤੋਂ ਬਚਿਆ ਜਾਵੇ

ਮੌਸਮੀ ਫਲਾਂ ਦੀ ਵਰਤੋਂ ਕੀਤੀ ਜਾਵੇ

ਮਸਾਲੇਦਾਰ ਤੇ ਬਾਸੀ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ

ਪਾਣੀ ਉਬਾਲ ਕੇ ਪੀਤਾ ਜਾਵੇ


ਲੋੜ ਪੈਣ ’ਤੇ ਡਾਕਟਰੀ ਸਹਾਇਤਾ ਲਈ ਜਾਵੇ

Leave a Reply

Your email address will not be published. Required fields are marked *