ਪੰਜਾਬ ’ਚ ਟਰਾਂਸਮਿਸ਼ਨ ਸਮਰੱਥਾ 7100 ਤੋਂ ਵਧਾ ਕੇ 9000 ਮੈਗਾਵਾਟ ਕੀਤੀ : ਬਿਜਲੀ ਮੰਤਰੀ

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸਾਰੇ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਵਿਕਾਸ ਕਾਰਜਾਂ ਤੇ ਜਨ ਕਲਿਆਣ ਯੋਜਨਾਵਾਂ ਦੇ ਵਿਕਾਸ ਦੀ ਸਮੀਖਿਆ ਕੀਤੀ। ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਗਲੇ ਝੋਨਾ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਘਰੇਲੂ ਲੋੜਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ’ਚ ਸਰਕਾਰ ਅਤੇ ਬਿਜਲੀ ਵਿਭਾਗ ਵਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ।

ਵਿਭਾਗ ਵਲੋਂ ਲੋੜ ਪੈਣ ’ਤੇ ਹੋਰ ਸੂਬਿਆਂ ਤੋਂ ਬਿਜਲੀ ਖਰੀਦਣ ਲਈ ਮੌਜੂਦਾ ਟਰਾਂਸਮਿਸ਼ਨ ਸਮਰੱਥਾ 7100 ਤੋਂ ਵਧਾ ਕੇ 9000 ਮੈਗਾਵਾਟ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. (PSPCM) ਨੇ 23 ਜੂਨ ਨੂੰ 15,325 ਮੈਗਾਵਾਟ ਦੀ ਹੁਣ ਤਕ ਦੀ ਸਭ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ ਅਤੇ ਖੇਤੀਬਾੜੀ ਖੇਤਰ ਤੇ ਕਿਸੇ ਵੀ ਹੋਰ ਵਰਗ ਨੂੰ ਬਿਜਲੀ ਕਟੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।

Leave a Reply

Your email address will not be published. Required fields are marked *