ਸਟੇਸ਼ਨਾਂ ਦੇ ਮੁੜ ਵਿਕਾਸ ਦੇ ਨਾਂ ’ਤੇ ਰੇਲ ਕਿਰਾਏ ’ਚ ਕੋਈ ਵਾਧਾ ਨਹੀਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜਵਿਕਾਸ ਦੇ ਕੰਮ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਟੇਸ਼ਨਾਂ ਦੇ ਮੁੜ ਵਿਕਾਸ ਪ੍ਰਾਜੈਕਟ ਦੇ ਨਾਂ ’ਤੇ ਰੇਲ ਕਿਰਾਏ ’ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਵੈਸ਼ਨਵ ਨੇ ਕਿਹਾ ਕਿ ਪੁਨਰ ਵਿਕਾਸ ਪ੍ਰੋਜੈਕਟ ਲਈ ਲੋੜੀਂਦੇ ਲਗਭਗ 25,000 ਕਰੋੜ ਰੁਪਏ ਮੌਜੂਦਾ ਬਜਟ ਰਾਹੀਂ ਅਲਾਟ ਕੀਤੇ ਜਾਣਗੇ। ਪ੍ਰਾਜੈਕਟ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਯਾਤਰੀਆਂ ਲਈ ਨਿਰਵਿਘਨ ਯਾਤਰਾ ਸੁਵਿਧਾਵਾਂ ਪ੍ਰਦਾਨ ਕਰਨਾ ਹੈ।

ਦੱਸ ਦਈਏ ਕਿ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕ ਹੋਰ ਸੌਗਾਤ ਦਿੱਤੀ ਹੈ। ਦਰਅਸਲ PM ਮੋਦੀ ਦੇ ਵੱਲੋਂ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਜਲੰਧਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਹਾਜ਼ਰ ਸੀ ਅਤੇ ਵਿਸ਼ੇਸ਼ ਤੌਰ ‘ਤੇ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਅਤੇ ‘ਆਪ’ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਿੰਕੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਪਹਿਲੇ ਪੜਾਅ ਵਿੱਚ ਜਲੰਧਰ ਕੈਂਟ ਅਤੇ ਫਿਲੌਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ ਹੈ ਅਤੇ ਜਲਦੀ ਹੀ ਜਲੰਧਰ ਸ਼ਹਿਰ ਵਿੱਚ ਦੂਜੇ ਪੜਾਅ ਦੇ ਸਟੇਸ਼ਨ ਦਾ ਜਲਦੀ ਹੀ ਨਵੀਨੀਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *