ਰਾਹੁਲ ਗਾਂਧੀ ਨੂੰ ਮੁੜ ਅਲਾਟ ਹੋਇਆ 12 ਤੁਗਲਕ ਲੇਨ ਸਥਿਤ ਬੰਗਲਾ, ਕਿਹਾ- ਪੂਰਾ ਭਾਰਤ ਮੇਰਾ ਘਰ ਹੈ

ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰੀ ਬਹਾਲ ਹੋਣ ਤੋਂ ਇਕ ਦਿਨ ਬਾਅਦ ਮੰਗਲਵਾਰ ਉਨ੍ਹਾਂ ਨੂੰ 12, ਤੁਗਲਕ ਲੇਨ ਸਥਿਤ ਪੁਰਾਣਾ ਸਰਕਾਰੀ ਬੰਗਲਾ ਮੁੜ ਅਲਾਟ ਕਰ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਕਿ ਸੰਸਦ ਦੀ ਆਵਾਸ ਸਬੰਧੀ ਕਮੇਟੀ ਨੇ ਇਸ ਬਾਰੇ ਫੈਸਲਾ ਲਿਆ। ਇਸ ਸਬੰਧੀ ਪੁੱਛੇ ਜਾਣ ’ਤੇ ਰਾਹੁਲ ਗਾਂਧੀ ਨੇ ਮੀਡੀਆ ਨੂੰ ਕਿਹਾ ਕਿ ਪੂਰਾ ਭਾਰਤ ਮੇਰਾ ਘਰ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ‘ਮੋਦੀ ਸਰਨੇਮ’ ਨਾਲ ਜੁੜੇ ਮਾਣਹਾਨੀ ਦੇ ਮਾਮਲੇ ’ਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ’ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਸੋਮਵਾਰ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰੀ ਬਹਾਲ ਕਰ ਦਿੱਤੀ ਗਈ ਗਈ ਸੀ।

ਰਾਹੁਲ ਗਾਂਧੀ ਨੇ ਕਿਹਾ,”ਮੇਰਾ ਘਰ ਪੂਰਾ ਹਿੰਦੁਸਤਾਨ ਹੈ।” ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਨੂੰ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨਾਲ ਸੰਬੰਧਤ ਮਾਣਹਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੇ ਤਿੰਨ ਦਿਨ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ‘ਮੋਦੀ ਸਰਨੇਮ’ ਨੂੰ ਲੈ ਕੇ 2019 ‘ਚ ਕੀਤੀ ਗਈ ਟਿੱਪਣੀ ਦੇ ਸੰਬੰਧ ‘ਚ ਰਾਹੁਲ ਖ਼ਿਲਾਫ਼ ਦਾਇਰ ਅਪਰਾਧਕ ਮਾਣਹਾਨੀ ਮਾਮਲੇ ‘ਚ ਉਨ੍ਹਾਂ ਦੀ ਦੋਸ਼ਸਿੱਧੀ ‘ਤੇ 4 ਅਗਸਤ ਨੂੰ ਰੋਕ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਦਾ ਮਾਰਗ ਪੱਕਾ ਹੋ ਗਿਆ ਸੀ।

Leave a Reply

Your email address will not be published. Required fields are marked *