ਆਸਟ੍ਰੇਲੀਆ ਦਾ ਵਰਕ ਵੀਜ਼ਾ ਦਿਵਾਉਣ ਦੇ ਬਹਾਨੇ 54 ਲੱਖ ਦੀ ਠੱਗੀ

ਆਸਟ੍ਰੇਲੀਆ ਦਾ ਵਰਕ ਵੀਜ਼ਾ ਲਵਾਉਣ ਦੇ ਬਹਾਨੇ ਕਈ ਲੋਕਾਂ ਨਾਲ 54 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਬਲੌਂਗੀ ਦੀ ਪੁਲਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਅੰਕੁਸ਼ ਦੀ ਸ਼ਿਕਾਇਤ ’ਤੇ ਬਲੌਂਗੀ ਪੁਲਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੁਰੂਕਸ਼ੇਤਰ ਦੇ ਅੰਕੁਸ਼ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਅਤੇ ਉਸ ਦੇ ਨਾਲ ਕੁਝ ਹੋਰ ਲੋਕਾਂ ਨੇ ਆਸਟ੍ਰੇਲੀਆ ਦਾ ਵਰਕ ਵੀਜ਼ਾ ਲਵਾਉਣ ਲਈ ਮੁਲਜ਼ਮਾਂ ਨਾਲ 12-12 ਲੱਖ ਰੁਪਏ ਦੀ ਗੱਲ ਕੀਤੀ ਸੀ। ਇਸ ’ਤੇ ਕਈ ਲੋਕਾਂ ਨੇ ਮੁਲਜ਼ਮਾਂ ਦੇ ਖਾਤਿਆਂ ’ਚ ਸੱਤ-ਸੱਤ ਲੱਖ ਰੁਪਏ ਜਮ੍ਹਾ ਕਰਵਾ ਦਿੱਤੇ ਸਨ।

ਇਸ ਤਰ੍ਹਾਂ ਉਸ ਨੇ ਮੁਲਜ਼ਮਾਂ ਨੂੰ 54 ਲੱਖ ਰੁਪਏ ਦੇ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਉਨ੍ਹਾਂ ਨੂੰ ਟਾਲਦੇ ਰਹੇ। ਬਾਅਦ ਵਿਚ ਮੁਲਜ਼ਮਾਂ ਨੇ ਨਾ ਤਾਂ ਉਸ ਦੇ ਆਸਟ੍ਰੇਲੀਆ ਦੇ ਵਰਕ ਵੀਜ਼ੇ ਲਈ ਅਪਲਾਈ ਕੀਤਾ ਅਤੇ ਨਾ ਹੀ ਉਸ ਨੂੰ ਦਿੱਤੇ ਪੈਸੇ ਵਾਪਸ ਕੀਤੇ। ਇਸ ਤਰ੍ਹਾਂ ਮੁਲਜ਼ਮਾਂ ਨੇ 54 ਲੱਖ ਰੁਪਏ ਦੀ ਠੱਗੀ ਮਾਰੀ। ਪੁਲਸ ਅਜੇ ਵੀ ਤਿੰਨਾਂ ਅਣਪਛਾਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

Leave a Reply

Your email address will not be published. Required fields are marked *