ਅਮਰੀਕਾ ਵਲੋਂ ਨਿਕਾਰਾਗੁਆ ਦੇ 100 ਤੋਂ ਜ਼ਿਆਦਾ ਅਧਿਕਾਰੀਆਂ ਦੇ ਵੀਜ਼ੇ ਰੱਦ

ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਨਿਕਾਰਾਗੁਆ ਦੇ ਰਾਸ਼ਟਰਪਤੀ ਡੈਨੀਅਲ ਓਰਟੇਗਾ ਦੀ ਸਰਕਾਰ ਦਾ ਸਮਰਥਨ ਕਰਨ ਲਈ ਮੱਧ ਅਮਰੀਕੀ ਦੇਸ਼ ਦੇ 100 ਤੋਂ ਵੱਧ ਅਧਿਕਾਰੀਆਂ ’ਤੇ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ ਹਨ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਉਨ੍ਹਾਂ ਦੇ ਦਫਤਰ ਨੇ ਨਿਕਾਰਾਗੁਆ ਦੇ 100 ਅਧਿਕਾਰੀਆਂ ’ਤੇ ਵੀਜ਼ਾ ਪਾਬੰਦੀਆਂ ਲਗਾਉਣ ਲਈ ਕਦਮ ਚੁੱਕੇ ਹਨ, ਜਿਨ੍ਹਾਂ ਨੇ ਨਿਕਾਰਾਗੁਆ ਦੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਦਮਨ ਕੀਤਾ ਅਤੇ ਲੋਕਤੰਤਰ ਦਾ ਘਾਣ ਕੀਤਾ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਬਿਸ਼ਪ ਰੋਲਾਂਡੋ ਅਲਵਾਰੇਜ਼ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਓਰਟੇਗਾ ਨੂੰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮਦਦ ਕਰਨ ਲਈ ਜੇਲ ਵਿੱਚ ਬੰਦ ਕੀਤਾ ਗਿਆ ਹੈ। ਉਸ ਨੂੰ 26 ਸਾਲ ਦੀ ਸਜ਼ਾ ਸੁਣਾਈ ਗਈ ਹੈ। ਓਰਟੇਗਾ ਨੇ 2021 ਦੀਆਂ ਚੋਣਾਂ ’ਚ ਲਗਾਤਾਰ ਚੌਥੀ ਵਾਰ ਜਿੱਤਣ ਲਈ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੂੰ ਜੇਲ ’ਚ ਪਾ ਦਿੱਤਾ। ਅਮਰੀਕੀ ਵਿਦੇਸ਼ ਵਿਭਾਗ ਨੇ ਪਹਿਲਾਂ ਵੀ ਨਿਕਾਰਾਗੁਆ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਵਿਰੋਧੀ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੂੰ ਸਜ਼ਾ ਸੁਣਾਉਣ ਵਾਲੇ ਜੱਜਾਂ ਦੇ ਵੀਜ਼ੇ ਰੱਦ ਕਰ ਦਿੱਤੇ ਸਨ।

Leave a Reply

Your email address will not be published. Required fields are marked *