ਦਿੱਲੀ ’ਚ ਐਮਾਜ਼ੋਨ ਮੈਨੇਜਰ ਦੀ ਗੋਲੀ ਮਾਰ ਕੇ ਹੱਤਿਆ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਭਜਨਪੁਰਾ ਇਲਾਕੇ ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਅਕਤੀ ਈ-ਕਾਮਰਸ ਕੰਪਨੀ ਐਮਾਜ਼ੋਨ ’ਚ ਸੀਨੀਅਰ ਮੈਨੇਜਰ ਵਜੋਂ ਕੰਮ ਕਰਦਾ ਸੀ। ਪੁਲਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਰਾਤ ਕਰੀਬ 11.30 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਸੁਭਾਸ਼ ਵਿਹਾਰ ਵਿਚ 5 ਅਣਪਛਾਤੇ ਵਿਅਕਤੀਆਂ ਨੇ ਹਰਪ੍ਰੀਤ ਗਿੱਲ (36) ਅਤੇ ਉਸ ਦੇ ਦੋਸਤ ਗੋਵਿੰਦ ਸਿੰਘ (32) ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਦੱਸਿਆ ਕਿ ਸਿਰ ’ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਗਿਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਗੋਵਿੰਦ ਦਾ ਇਲਾਜ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਆਫ ਪੁਲਸ (ਉੱਤਰ-ਪੂਰਬ) ਜੋਏ ਟਿਰਕੀ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ 6 ਟੀਮਾਂ ਬਣਾਈਆਂ ਗਈਆਂ ਹਨ।

Leave a Reply

Your email address will not be published. Required fields are marked *