ਇਨ੍ਹਾਂ ਇਲਾਕਿਆਂ ’ਚ 2 ਸਤੰਬਰ ਤੋਂ ਬਾਅਦ ਮੁੜ ਸਰਗਰਮ ਹੋਵੇਗਾ ਮਾਨਸੂਨ

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ’ਚ ਅਗਲੇ ਦੋ-ਤਿੰਨ ਦਿਨਾਂ ’ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ 2 ਸਤੰਬਰ ਤੋਂ ਬਾਅਦ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਸਕਦਾ ਹੈ, ਜਿਸ ਤੋਂ ਬਾਅਦ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇਗੀ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਰਾਜਸਥਾਨ ਅਤੇ ਗੁਆਂਢੀ ਦੇਸ਼ ਪਾਕਿਸਤਾਨ ‘ਤੇ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਮੌਸਮ ਪ੍ਰਣਾਲੀ ਕਾਰਨ ਅਗਲੇ ਦੋ-ਤਿੰਨ ਦਿਨਾਂ ਵਿੱਚ ਭਾਰਤ ਦੇ ਉੱਤਰੀ ਖੇਤਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਦੱਸਿਆ ਗਿਆ ਕਿ ਐਲ ਨੀਨੋ ਕਾਰਨ ਘੱਟ ਬਾਰਿਸ਼ ਦੀ ਸਥਿਤੀ ਬਣ ਰਹੀ ਹੈ। ਮਾਨਸੂਨ ਟ੍ਰੌਫ ਅਜੇ ਵੀ ਹਿਮਾਲਿਆ ਦੀਆਂ ਪਹਾੜੀਆਂ ਦੇ ਨੇੜੇ ਹੈ। ਇਹ ਅਗਲੇ 3 ਤੋਂ 4 ਦਿਨਾਂ ਤੱਕ ਪਹਾੜੀ ਖੇਤਰਾਂ ਵਿੱਚ ਜਾਰੀ ਰਹੇਗਾ। ਇਸ ਤੋਂ ਬਾਅਦ ਇਹ ਪੂਰਬੀ ਸਿਰੇ ਤੋਂ ਦੱਖਣ ਵੱਲ ਵਧੇਗਾ। ਭਾਵੇਂ ਉੱਤਰ-ਭਾਰਤ ਦੇ ਰਾਜ ਅਗਸਤ ਵਿੱਚ ਘੱਟ ਮੀਂਹ ਦਾ ਸਾਹਮਣਾ ਕਰ ਰਹੇ ਹਨ ਪਰ ਫਿਰ ਵੀ ਦੱਖਣੀ ਰਾਜਾਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਅਗਲੇ 24 ਘੰਟਿਆਂ ਦੌਰਾਨ ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਕਰਨਾਟਕ ਸਮੇਤ ਤਾਮਿਲਨਾਡੂ ‘ਚ ਕੁਝ ਥਾਵਾਂ ਉਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *