ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਅਹਿਮ ਐਲਾਨ

ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉਸਦੇ ਨਾਲ ਹੀ ਸਮੁੱਚੇ ਪੰਜਾਬ ਅੰਦਰ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਵੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸੇ ਮਸੀਹੇ ਤੋਂ ਘੱਟ ਸਿੱਧ ਨਹੀਂ ਹੋ ਰਹੀ। ਪਿਛਲੇ ਸਮੇਂ ਦੌਰਾਨ ਵੱਖ-ਵੱਖ ਫਸਲਾਂ ਦੇ ਮੰਡੀਕਰਨ ਤੋਂ ਲੈ ਕੇ ਫਸਲਾਂ ਲਈ ਬਿਜਲੀ ਪਾਣੀ ਅਤੇ ਹੋਰ ਜ਼ਰੂਰਤਾਂ ਦੀ ਪੂਰਤੀ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਨਵੇਂ ਮੀਲ ਦੇ ਪੱਥਰ ਸਥਾਪਿਤ ਕੀਤੇ ਹਨ। ਖ਼ਾਸ ਤੌਰ ’ਤੇ ਪੰਜਾਬ ਅਤੇ ਮਾਲਵੇ ਅੰਦਰ ਕਿਸਾਨਾਂ ਅਤੇ ਸੂਬੇ ਦੇ ਲੋਕਾਂ ਦੀ ਆਰਥਿਕਤਾ ਦਾ ਧੁਰਾ ਮੰਨੇ ਜਾਂਦੇ ਕਪਾਹ ਵਾਲੇ ਖੇਤਰ ਵੱਲ ਵੀ ਸੂਬਾ ਸਰਕਾਰ ਨੇ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਖੇਤਰ ’ਚ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਧੀਆ ਕਿਸਮ ਦਾ ਬੀਜ ਸਹੀ ਸਮੇਂ ਉੱਪਰ ਸਹੀ ਰੇਟ ’ਤੇ ਮੁਹੱਈਆ ਕਰਵਾਉਣ ਲਈ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਹੋਰ ਤੇ ਹੋਰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਅਤੇ ਬੀਮਾਰੀਆਂ ਤੋਂ ਮੁਕਤ ਰੱਖਣ ਲਈ ਤਕਨੀਕੀ ਜਾਣਕਾਰੀ ਮੁਹੱਈਆ ਕਰਾਉਣ ਦੇ ਮਾਮਲੇ ਵਿਚ ਵੀ ਸੂਬਾ ਸਰਕਾਰ ਨੇ ਦੂਰ ਅੰਦੇਸ਼ੀ ਸੋਚ ਦਿਖਾਈ ਹੈ।

ਭਗਵੰਤ ਸਿੰਘ ਮਾਨ ਸਰਕਾਰ ਨੇ ਮਿਆਰੀ ਕਿਸਮ ਦੇ ਬੀਜਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕੇ ਹਨ, ਜਿਸ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੂੰ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਜਗ੍ਹਾ ’ਤੇ ਕੋਈ ਗੈਰ-ਮਿਆਰੀ ਬੀਜ ਦੀ ਵਿਕਰੀ ਨਾ ਹੋਣ ਦਿੱਤੀ ਜਾਵੇ। ਸਰਕਾਰ ਨੇ ਪੰਜਾਬ ਅੰਦਰ ਨਰਮੇ ਵਾਲੇ ਖੇਤਰ ’ਚ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ‘ਮਿਸ਼ਨ ਉੱਨਤ ਕਿਸਾਨ’ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਕਿਸਾਨ ਮਿੱਤਰਾਂ ਅਤੇ ਸੁਪਰਵਾਈਜ਼ਰਾਂ ਦੀ ਭਰਤੀ ਕੀਤੀ ਗਈ ਹੈ, ਇਹ ਸੁਪਰਵਾਈਜ਼ਰ ਖੇਤੀਬਾੜੀ ਵਿਸ਼ੇ ਵਿਚ ਗ੍ਰੈਜੁਏਟ ਹਨ, ਜਿਨ੍ਹਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਫਸਲ ਦੀ ਕਾਸ਼ਤ ਮੌਕੇ ਆਉਣ ਵਾਲੀਆਂ ਪ੍ਰੇਸ਼ਾਨੀਆਂ ਦੇ ਤਕਨੀਕੀ ਹੱਲ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਕਪਾਹ ਅਤੇ ਬਾਸਮਤੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 2011 ਕਿਸਾਨ ਮਿੱਤਰ ਅਤੇ 162 ਸੁਪਰਵਾਈਜ਼ਰ ਭਰਤੀ ਕੀਤੇ ਗਏ ਹਨ ਅਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀਬਾੜੀ ਵਿਭਾਗ ਦੀ ਸਖਤ ਮਿਹਨਤ ਅਤੇ ਇਨ੍ਹਾਂ ਸੁਪਰਵਾਈਜ਼ਰਾਂ ਤੇ ਕਿਸਾਨ ਮਿੱਤਰਾਂ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਕਾਰਨ ਇਸ ਵਾਰ ਫਸਲ ਦੀ ਸਥਿਤੀ ਕਾਫੀ ਵਧੀਆ ਹੈ।

Leave a Reply

Your email address will not be published. Required fields are marked *