ਪੰਜਾਬ ’ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਦੇਸ਼ ਵਿਚ ਪੰਜਾਬ ਹੀ ਇਕੋ-ਇਕ ਅਜਿਹਾ ਸੂਬਾ ਹੈ ਜਿਥੇ 90 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਜੰਡਿਆਲਾ ਗੁਰੂ ਵਿਚ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਮੱਥਾ ਟੇਕਣ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜਿਨ੍ਹਾਂ ਨੂੰ ਰੰਗਰੇਟੇ ਗੁਰੂ ਦੇ ਬੇਟੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦਾ ਜੀਵਨ ਸਮੁੱਚੀ ਮਨੁੱਖਤਾ ਨੂੰ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਿਜਲੀ ਖੇਤਰ ’ਚ ਕ੍ਰਾਂਤੀਕਾਰੀ ਕਦਮ ਉਠਾਏ ਹਨ ਅਤੇ ਸੂਬੇ ’ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ ਹੈ। ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵੱਧ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਿਚ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸੱਤਾ ਵਿਚ ਆਉਣ ਤੋਂ ਬਾਅਦ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਉਹ ਬੱਚਤ ਹੋਣ ਵਾਲੇ ਪੈਸੇ ਦੀ ਵਰਤੋਂ ਆਪਣੇ ਪਰਿਵਾਰ ਤੇ ਬੱਚਿਆਂ ਦੀ ਖੁਸ਼ਹਾਲੀ ਵੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੀ ਬੱਚਤ ਹੋਣ ਨਾਲ ਲੋਕਾਂ ਦਾ ਜੀਵਨ ਪੱਧਰ ਸੁਧਰਿਆ ਹੈ।

Leave a Reply

Your email address will not be published. Required fields are marked *