ਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਲਿਆਉਣ ਲਈ ਕੇਂਦਰ ਵੱਲੋਂ ਪੋਰਟਲ ਸ਼ੁਰੂ

ਕੇਂਦਰੀ ਮੰਤਰਾਲੇ ਵਲੋਂ ਵਿਦੇਸ਼ਾਂ ’ਚੋਂ ਪਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਸਬੰਧੀ e-31Re ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਅਜਿਹੇ ਮਾਮਲਿਆਂ ’ਚ ਬੇਨਤੀਕਾਰ ਸਿੱਧੇ ਹੀ ਪੋਰਟਲ ’ਤੇ ਆਪਣੀ ਅਰਜ਼ੀ ਪਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਪੋਰਟਲ ਸਬੰਧੀ ਜਾਣੂ ਕਰਵਾਉਣ ਲਈ ਸਰਕੁਲਰ ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਅਜਿਹੇ ਕੇਸਾਂ ਦੌਰਾਨ ਲੋਕ ਆਪਣੀ ਬੇਨਤੀ ਪੋਰਟਲ ’ਤੇ ਪਾ ਸਕਣ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 24X7 ਚਲਾਏ ਜਾ ਰਹੇ ਇਸ ਪੋਰਟਲ ਦਾ ਮਕਸਦ ਵਿਦੇਸ਼ਾਂ ਵਿਚ ਮੌਤ ਹੋ ਜਾਣ ਦੀ ਸੂਰਤ ਵਿਚ ਭਾਰਤੀਆਂ ਦੀ ਮ੍ਰਿਤਕ ਦੇਹ ਨੂੰ ਸੁਚੱਜੀ ਪ੍ਰਕਿਰਿਆ ਰਾਹੀਂ ਬਿਨਾਂ ਕਿਸੇ ਰੁਕਾਵਟ ਅਤੇ ਦੇਰੀ ਤੋਂ ਆਪਣੇ ਵਤਨ ਲਿਆਉਣਾ ਹੈ।

Leave a Reply

Your email address will not be published. Required fields are marked *