ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਏਗੀ ਸਰਕਾਰ : ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ’ਤੇ ਲੈ ਕੇ ਜਾਵੇਗੀ। ਅੱਜ ਕੌਮਾਂਤਰੀ ਸਾਖਰਤਾ ਦਿਵਸ ਦੇ ਮੌਕੇ ’ਤੇ ਉਨ੍ਹਾਂ ਆਪਣੇ ਸੁਨੇਹੇ ਵਿਚ ਕਿਹਾ ਕਿ ਹਰ ਨਾਗਰਿਕ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਸਿੱਖਿਆ ਨਾਲ ਜੁੜ ਕੇ ਦੇਸ਼ ਨੂੰ ਤਰੱਕੀ ਦੇ ਸਿਖਰ ’ਤੇ ਲੈ ਕੇ ਜਾਣਗੇ। ਚੀਮਾ ਨੇ ਕਿਹਾ ਕਿ ਜਦੋਂ ਸੂਬੇ ਦੇ ਨਾਗਰਿਕ ਪੜ੍ਹੇ-ਲਿਖੇ ਹੋਣਗੇ ਤਾਂ ਇਸ ਨਾਲ ਜਿੱਥੇ ਇਕ ਪਾਸੇ ਸੂਬੇ ਦਾ ਵਿਕਾਸ ਹੋਵੇਗਾ ਤਾਂ ਦੂਜੇ ਪਾਸੇ ਇਹ ਨਾਗਰਿਕ ਦੇਸ਼ ਨੂੰ ਵੀ ਦੁਨੀਆ ਵਿਚ ਉੱਚਾ ਚੁੱਕਣ ਵਿਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਏਜੰਡੇ ਵਿਚ ਸਿੱਖਿਆ ਤੇ ਸਿਹਤ ਖੇਤਰ ਸਭ ਤੋਂ ਉੱਪਰ ਹਨ ਅਤੇ ਇਨ੍ਹਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ।

ਉਨ੍ਹਾਂ ਸੂਬੇ ਦੀ ਅਰਥਵਿਵਸਥਾ ਦੀ ਚਰਚਾ ਕਰਦਿਆਂ ਕਿਹਾ ਕਿ ਆਰਥਿਕ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿਚ ਪੰਜਾਬ ਤੇਜ਼ੀ ਨਾਲ ਵਿਕਸਿਤ ਹੁੰਦਾ ਹੋਇਆ ਸੂਬਾ ਬਣ ਕੇ ਉਭਰੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜੀ. ਐੱਸ. ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿਚ ਵਪਾਰੀ ਵਰਗ ਦੇ ਸਹਿਯੋਗ ਨਾਲ ਸਰਕਾਰ ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਵਿਚ ਪੰਜਾਬ ਦੀ ਅਰਥਵਿਵਸਥਾ ਕਾਫ਼ੀ ਮਜ਼ਬੂਤ ਹੋ ਜਾਵੇਗੀ ਅਤੇ ਆਰਥਿਕ ਸੁਧਾਰਾਂ ਨੂੰ ਲੈ ਕੇ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਚੱਲਦੀਆਂ ਰਹਿਣਗੀਆਂ।

Leave a Reply

Your email address will not be published. Required fields are marked *